ੴ ਵਾਹਿਗੁਰੂ ਜੀ ਕਾ ਖਾਲਸਾ ! ਵਾਹਿਗੁਰੂ ਜੀ ਕੀ ਫਤਹਿ ! ੴ
ੴ ਵਾਹਿਗੁਰੂ ਜੀ ਕਾ ਖਾਲਸਾ ! ਵਾਹਿਗੁਰੂ ਜੀ ਕੀ ਫਤਹਿ ! ੴ
Gurudwara Hemkunt Sahib is an important pilgrimage destination for Sikhs. Gurudwara Hemkunt Sahib is the breathtaking Lokpal lake located at an altitude of 4329 m from the sea level. The picturesque natural settings make this hill region an amazing place for rejuvenating vacations. One can reach this majestic lake through a challenging but interesting and enjoyable trek from Gobind Dham (Ghangaria).
Gurudwara Hemkunt Sahib has a cool climate in most part of the year and the best time to visit is from May to October.
ਆਪ ਸਭ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਇਸ ਸੇਵਾ ਲਈ ਦਸਵੰਧ ਦੇ ਕੇ ਆਪਣੀ ਕਿਰਤ ਕਮਾਈ ਨੂੰ ਸਫਲ ਬਣਾਓ।
ਦਾਨ ਕਰਨ ਲਈ HEMKUNT SAHIB LANGAR SEWA ਬਟਨ ਤੇ ਕਲਿੱਕ ਕਰੋ
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਜੀ
ਗੁਰਦੁਆਰਾ ਫਤਹਿਗੜ੍ਹ ਸਾਹਿਬ ਦਸਮੇਸ਼ ਪਿਤਾ, ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਧਰਮ ਹਿਤ ਦਿੱਤੀ ਅਦੁੱਤੀ-ਸ਼ਹਾਦਤ ਦੀ ਅਮਰ ਯਾਦਗਾਰ ਵਜੋਂ ਸ਼ੁਭਾਇਮਾਨ ਹੈ।
ਕਲਗੀਧਰ ਪਾਤਸ਼ਾਹ ਦੇ ਛੋਟੇ ਬਹਾਦਰ ਸਪੂਤ ਸ੍ਰੀ ਅਨੰਦਪੁਰ ਸਾਹਿਬ ਦੀ ਭਿਆਨਕ ਜੰਗ ਸਮੇਂ ਮਾਤਾ ਗੁਜਰੀ ਸਮੇਤ, ਗੁਰਦੁਆਰਾ ਪਰਿਵਾਰ ਵਿਛੋੜਾ ਦੇ ਸਥਾਨ ਤੋਂ ਖਾਲਸਾਈ ਪਰਿਵਾਰ ਨਾਲੋਂ ਵਿਛੜ ਗਏ। ਘਰੇਲੂ ਨੌਕਰ, ਗੰਗੂ ਬ੍ਰਾਹਮਣ ਦੀ ਗਦਾਰੀ ਕਾਰਨ ਛੋਟੇ ਸਾਹਿਜ਼ਾਦਿਆਂ ਨੂੰ ਸਰਹਿੰਦ ਦੇ ਨਵਾਬ ਵਜ਼ੀਰ ਖਾਂ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ। ਸਿੱਖ ਧਰਮ ਨੂੰ ਛੱਡਣ ਤੇ ਇਸਲਾਮ ਕਬੂਲ਼ ਕਰਨ ਲਈ ਸਾਹਿਬਜ਼ਾਦਿਆਂ ਨੂੰ ਸੰਸਾਰਿਕ ਤੇ ਪ੍ਰਮਾਥਿਕ ਲਾਲਚ ਤੇ ਡਰਾਵੇ ਦਿੱਤੇ ਗਏ। ਜਦ ਸਾਹਿਬਜ਼ਾਦੇ ਕਿਸੇ ਲਾਲਚ-ਡਰਾਵੇ ਨੂੰ ਨਾ ਮੰਨੇ ਤਾਂ ਜ਼ਾਲਮਾਂ ਉਨ੍ਹਾਂ ਮਾਸੂਮ ਜਿੰਦਾਂ ਨੂੰ ਨੀਹਾਂ ਵਿਚ ਚਿਣਵਾ-ਕਤਲ ਕਰਵਾ ਦਿਤਾ। ਵਿਸ਼ਵ ਇਤਿਹਾਸ ਦਾ ਇਹ ਲਾਸਾਨੀ ਸ਼ਹੀਦੀ ਸਾਕਾ 13 ਪੋਹ, 1761 ਬਿ: ਦਸੰਬਰ 1704 ਈ: ਵਿਚ ਵਾਪਰਿਆ। ਜਦ ਇਹ ਦੁਖਦਾਈ ਖਬਰ ਮਾਤਾ ਗੁਜਰੀ ਨੂੰ ਮਿਲੀ ਤਾਂ ਉਹ ਵੀ ਗੁਰਪੁਰੀ ਪਿਆਨਾ ਕਰ ਗਏ। ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਨਾਲ-2 ਗੁਰਦੁਆਰਾ ਭੋਰਾ ਸਾਹਿਬ, ਗੁਰਦੁਆਰਾ ਬੁਰਜ ਮਾਤਾ ਗੁਜਰੀ ਜੀ, ਗੁਰਦੁਆਰਾ ਬਿਬਾਨ ਗੜ੍ਹ, ਗੁ: ਥੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁ. ਸ਼ਹੀਦ ਗੰਜ ਤੇ ਗੁ. ਜੋਤੀ ਸਰੂਪ ਆਦਿ ਇਤਿਹਾਸਕ ਅਸਥਾਨ ਹਨ।
ਇਸ ਸਥਾਨ ‘ਤੇ ਜਨਮ ਦਿਵਸ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਸ਼ਹੀਦੀ ਜੋੜ ਮੇਲਾ 11-12-13 ਪੋਹ ਨੂੰ ਬਹੁਤ ਵੱਡੀ ਪੱਧਰ ‘ਤੇ ਮਨਾਏ ਜਾਂਦੇ ਹਨ। ਇਸ ਪਾਵਨ ਅਸਥਾਨ ਤੇ ਹਜ਼ਾਰਾਂ ਸ਼ਰਧਾਲੂ ਰੋਜ਼ਾਨਾ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਆਉਂਦੇ ਹਨ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਸਿਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਨੂੰ , ਔਰਗਜ਼ੇਬ ਦੇ , ਜਬਰੀ ਧਰਮ ਪ੍ਰੀਵਰਤਨ ਜੋ ਹਿੰਦੂ ਧਰਮ ਦੇ ਪੈਰੋਕਾਰਾਂ ਦੇ ਜਨੇਊ ਉਤਾਰ ਕੇ ਇਸਲਾਮ ਵਿੱਚ ਸ਼ਾਮਲ ਕਰ ਕੇ ਕੀਤਾ ਜਾ ਰਿਹਾ ਸੀ, ਵਿਰੁੱਧ ਕੀਤੇ ਵਿਰੋਧ ਕਾਰਨ ਚਾਂਦਨੀ ਚੌਕ ਦਿੱਲੀ ਵਿੱਚ ਸ਼ਹੀਦ ਕਰਨ ਉਪਰੰਤ , ਉਨ੍ਹਾਂ ਦੇ ਸਪੂਤ ਗੁਰੂ ਗੋਬਿੰਦ ਸਿੰਘ ਨੇ ਜੋ ਜ਼ਬਰਦਸਤ ਸਸ਼ਸਤਰ ਵਿਰੋਧ ਦੀ ਲਹਿਰ ਚਲਾਈ , ਜਿਸ ਵਿਰੁੱਧ ਅਨੁੰਦਪੁਰ ਵਿੱਚ ਮੁਗਲ ਤੇ ਪਹਾੜੀ ਰਾਜਿਆਂ ਦੀ ਮਿਲ਼ਾਵੀਂ ਫ਼ੌਜ ਦੇ ਘੇਰੇ ਦਾ ਟਾਕਰਾ ਕਰਨਾ ਪਿਆ।ਘੇਰਾ ਪਾਈ ਦੱਸ ਲੱਖ ਦੀ ਫ਼ੌਜ ਦੀਆਂ ਆਪਣੇ ਆਪਣੇ ਧਰਮ ਅਨੁਸਾਰ ਖਾਧੀਆਂ ਕਸਮਾਂ ਤੇ ਭਰੋਸਾ ਕਰਕੇ ਗੁਰੂ ਸਾਹਿਬ ਨੇ ਅਨੰਦਪੁਰ ਛੱਡਣ ਦਾ ਫੈਸਲਾ ਕੀਤਾ।ਪਰ ਕਸਮਾਂ ਤੋੜ ਕੇ ਇਨ੍ਹਾਂ ਬੇਸ਼ੁਮਾਰ ਫ਼ੌਜਾਂ ਨੇ ਗੁਰੂ ਸਾਹਿਬ ਦੇ ਕਾਫ਼ਲੇ ਦਾ ਪਿੱਛਾ ਕੀਤਾ ਤੇ ਜਵਾਬੀ ਕਾਰਵਾਈ ਵਿੱਚ ਸਿੱਖਾਂ ਤੇ ਮੁਗਲ ਤੇ ਪਹਾੜੀ ਫ਼ੌਜੀ ਦਸਤਿਆਂ ਨਾਲ ਲੜਾਈ ਹੋਈ।
8 ਪੋਹ (21 ਦਿਸੰਬਰ) ਅਤੇ 13 ਪੋਹ (26 ਦਿਸੰਬਰ) ਸੰਮਤ 1762 ਸੰਨ 1705 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਸਾਕਾ ਚਮਕੌਰ ਸਾਹਿਬ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ।ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9ਸਾਲ) ਅਤੇ ਬਾਬਾ ਫ਼ਤਹਿ ਸਿੰਘ (7ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਕੁੱਝ ਇਤਿਹਾਸਕਾਰਾਂ ਨੇ ਸਾਕਾ ਸਰਹੰਦ 13 ਪੋਹ ਦੀ ਬਜਾਏ 3 ਪੋਹ ਸੰਮਤ 1762 ਨੂੰ ਵਾਪਰਨਾ ਲਿਖਿਆ ਹੈ।
ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ
ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥
ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। 21 ਦਸੰਬਰ 1705 ਨੂੰ ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਵਹੀਰ ਤੋਂ ਵੱਖ ਹੋ ਗਏ।
ਕਿ ਦਹ ਲਕ ਬਰਾਯਦ ਬਰੋ ਬੇਖ਼ਬਰ ॥੧੯॥ਜ਼ਫ਼ਰਨਾਮਾ
ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1705 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ (ਦੁੱਧ ਪੀਂਦੇ ਬੱਚਿਆਂ) ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।
ਸਰਦੀਆਂ ਦੀ ਰੁੱਤ ਵਿੱਚ ਠੰਡੇ ਬੁਰਜ ਦੀ ਕੈਦ ਦੌਰਾਨ ,ਵਜ਼ੀਰ ਖਾਨ ਦੇ ਹੁਕਮ ਦੀ ਪ੍ਰਵਾਹ ਨਾ ਕਰਦੇ ਹੋਏ ਇੱਕ ਸ਼ਰਧਾਵਾਨ ਸਰਹੰਦ ਨਿਵਾਸੀ ਮੋਤੀਰਾਮ ਮਹਿਰਾ ਮਾਤਾ ਜੀ ਤੇ ਸਾਹਿਬਜ਼ਾਦਿਆਂ ਨੂੰ ਗਰਮ ਦੁੱਧ ਪੁਹੰਚਾ ਕੇ ਸਹਾਇਤਾ ਕਰਦਾ ਰਿਹਾ। ਇਸ ਦੇ ਬਦਲੇ ਉਸ ਦੇ ਸਾਰੇ ਪਰਵਾਰ ਨੂੰ ਵਜ਼ੀਰ ਖਾਨ ਨੇ ਕੋਹਲੂ ਵਿੱਚ ਪੀੜ ਕੇ ਮੌਤ ਦੀ ਸਜ਼ਾ ਦਿੱਤੀ।
ਪੰਜਾਬ ਸੂਬੇ ਵਿੱਚ ਜ਼ਿਲ੍ਹਾ ਫਤੇਹਗੜ੍ਹ ਸਾਹਿਬ - ਪੁਰਾਣਾ ਨਾਂ ਸਰਹੰਦ
ਗੁਰਦਵਾਰਾ ਫਤੇਹਗੜ੍ਹ ਸਾਹਿਬ
ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਹਨਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ! ਅਬ ਕਿਉਂ ਕਰ ਬਨੈ। ਫਤੇ ਸਿੰਘ ਤਬ ਕਹਯੋ ਬਖਾਨ, 'ਦਸ ਪਾਤਸ਼ਾਹੀ ਹੋਵਹਿ ਹਾਨ। ਹੁਣ ਬੱਚਿਆਂ ਨੂੰ ਜ਼ਿਬਹ ਕਰਨ ਦਾ ਹੁਕਮ ਸੁਣਾਇਆ ਗਿਆ। ਦੋ ਜਲਾਦਾਂ ਨੇ ਦੋਵੇਂ ਬੱਚਿਆਂ ਨੂੰ ਗੋਡੇ ਹੇਠ ਦੇ ਕੇ ਪਹਿਲਾਂ ਉਹਨਾਂ ਦੇ ਗਲਾਂ ਵਿੱਚ ਖੰਜਰ ਖੋਭੇ ਅਤੇ ਫੇਰ ਤਲਵਾਰ ਮਾਰ ਕੇ ਸੀਸ ਧੜ ਤੋਂ ਅਲੱਗ ਕਰ ਦਿੱਤੇ। ਜਦੋਂ ਸ਼ਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖ਼ਬਰ ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਨੂੰ ਦਿੱਤੀ ਗਈ ਤਾਂ ਉਹਨਾਂ ਨੇ ਵੀ ਤੁਰੰਤ ਆਪਣੇ ਪ੍ਰਾਣ ਤਿਆਗ ਦਿੱਤੇ। ਸਾਹਿਬਜ਼ਾਦਿਆਂ ਦੀ ਸ਼ਹੀਦੀ ਮਹਿਜ਼ ਸ਼ਹੀਦੀ ਨਹੀਂ ਸਗੋਂ ਇਸ ਤੋਂ ਵੀ ਬਹੁਤ ਵੱਧ ਸੀ। ਉਹਨਾਂ ਨੂੰ ਮਾਨਸਿਕ ਤੌਰ 'ਤੇ ਭਰਮਾਉਣ ਦਾ ਯਤਨ ਕੀਤਾ ਗਿਆ ਸੀ। ਕਈ ਵਾਰ ਮੌਤ ਦੇ ਭੈ ਵਿੱਚੋਂ ਲੰਘਾਇਆ ਗਿਆ ਸੀ ਅਤੇ ਤੜਫਾ ਤੜਫਾ ਕੇ ਮਾਰਿਆ ਗਿਆ ਸੀ। ਇਹ ਸਾਰਾ ਤਸ਼ੱਦਦ ਉਹਨਾਂ ਨੇ ਕਿਵੇਂ ਬਰਦਾਸ਼ਤ ਕੀਤਾ ਇਸ ਦਾ ਅੰਦਾਜ਼ਾ ਵੀ ਨਹੀਂ ਲਗਾਇਆ ਜਾ ਸਕਦਾ। ਉਹਨਾਂ ਨੇ ਬੇਮਿਸਾਲ ਹੌਂਸਲਾ ਪ੍ਰਗਟਾਉਂਦੇ ਹੋਏ ਜਬਰ ਦਾ ਮੂੰਹ ਮੋੜ ਕੇ ਦਸਾਂ ਪਾਤਸ਼ਾਹੀਆਂ ਦੀ ਸ਼ਾਨ ਨੂੰ ਕਾਇਮ ਰੱਖਿਆ ਅਤੇ ਖ਼ਾਲਸਾ ਪੰਥ ਨੂੰ ਫ਼ਤਹਿ ਦਿਵਾਈ। ਗੁਰੂ ਜੀ ਦੇ ਬੱਚਿਆਂ ਨੂੰ ਇਸ ਮਕਸਦ ਨਾਲ ਕਤਲ ਕੀਤਾ ਗਿਆ ਸੀ ਕਿ ਗੁਰਮਤਿ ਦਾ ਦੀਪਕ ਇਸ ਜਗਤ ਵਿੱਚੋਂ ਬੁਝ ਜਾਵੇਗਾ। ਪਰ ਉਹਨਾਂ ਨੂੰ ਇਸ ਗੱਲ ਦਾ ਅਹਿਸਾਸ ਨਹੀਂ ਸੀ ਕਿ ਗੁਰਮਤਿ ਦੀ ਅਖੰਡ ਜੋਤੀ ਤਾਂ ਖ਼ਾਲਸੇ ਦੇ ਦਿਲਾਂ ਵਿੱਚ ਪ੍ਰਵੇਸ਼ ਕਰ ਗਈ ਸੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਸਬੰਧ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਔਰੰਗਜ਼ੇਬ ਨੂੰ ਲਿਖਿਆ ਸੀ ਕਿ ਕੀ ਹੋਇਆ ਮੇਰੇ ਚਾਰ ਬੱਚੇ ਮਾਰ ਦਿੱਤੇ ਹਨ, ਮੇਰਾ ਪੰਜਵਾਂ ਪੁੱਤਰ ਖਾਲਸਾ ਤਾਂ ਅਜੇ ਜ਼ਿੰਦਾ ਹੈ ਜੋ ਕਿ ਫ਼ਨੀਅਰ ਨਾਗ ਹੈ-
ਚਿਹਾ ਸ਼ੁਦ ਕਿ ਚੂੰ ਬੱਚਗਾਂ ਕੁਸ਼ਤਹ ਚਾਰ ॥ ਕਿ ਬਾਕੀ ਬਮਾਂਦਸਤ ਪੇਚੀਦਹ ਮਾਰ ॥੭੮॥ ਜ਼ਫ਼ਰਨਾਮਾ
ਗੁਰੂ ਤੇਗ ਬਹਾਦਰ ਦੀ ਧਾਰਮਿਕ ਅਜ਼ਾਦੀ ਲਈ ਦਿੱਤੀ ਸ਼ਹਾਦਤ ਤੇ ਗੁਰੂ ਗੋਬਿੰਦ ਸਿੰਘ ਦੇ ਜ਼ੁਲਮ ਦਾ ਵਿਰੋਧ ਕਰਨ ਦੀ ਲਹਿਰ ਦੀ ਪ੍ਰੇਰਨਾ ਨਾਲ ਸਰਹੰਦ ਦੇ ਇੱਕ ਧਨਾਢ ਦੀਵਾਨ ਟੋਡਰ ਮੱਲ ਨੇ , ਸੋਨੇ ਦੀਆਂ ਮੋਹਰਾਂ ਖੜੇ ਰੁੱਖ ਵਿਛਾਉਣ ਦੀ ਸ਼ਰਤ ਅਧੀਨ, ਦੁਨੀਆ ਦੀ ਸਭ ਤੋਂ ਮਹਿੰਗੇ ਮੁੱਲ ਜ਼ਮੀਨ ਖਰੀਦੀ ਜਿਸ ਤੇ ਸਾਹਿਬਜ਼ਾਦਿਆਂ ਦਾ ਅੰਤਿਮ ਸਸਕਾਰ ਕੀਤਾ ਗਿਆ। ਅੱਜਕਲ ਉਸ ਅਸਥਾਨ ਤੇ ਸਰਹੰਦ ਵਿੱਚ ਗੁਰਦੁਆਰਾ ਜੋਤੀ ਸਰੂਪ ਸਸ਼ੋਭਤ ਹੈ।
ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਵਾਰਤਾ ਜਦ ਉਨ੍ਹਾਂ ਦੇ ਰਾਏ ਕਲ੍ਹਾ ਦੁਆਰਾ ਭੇਜੇ ਸੰਦੇਸ਼ਵਾਹਕ ਨੂਰੇਮਾਹੀ ਨੇ ਗੁਰੂ ਗੋਬਿੰਦ ਸਿੰਘ ਨੂੰ ਰਾਏਕੋਟ ਤੇ ਜਗਰਾਵਾਂ ਨੇੜੇ ਪਿੰਡ ਲੰਮਾ ਜੱਟਪੁਰਾ ਵਿਖੇ ਸੁਣਾਈ ਤਾਂ ਗੁਰੂ ਸਾਹਿਬ ਨੇ ਘਾਹ ਦਾ ਤੀਲਾ ਪੁੱਟ ਕੇ ਭਵਿਸ਼ਬਾਣੀ ਕੀਤੀ ਕਿ ਨੀਂਹਾਂ ਵਿੱਚ ਚਿਣੇ ਜਾਣ ਦੀ ਇਸ ਘਟਨਾ ਨਾਲ ਮੁਗਲ ਸਲਤਨਤ ਦੀ ਜੜ੍ਹ ਪੁੱਟੀ ਗਈ ਹੈ ਅਤੇ ਅਕਾਲ ਪੁਰਖ ਅੱਗੇ ਸ਼ੁਕਰ ਮਨਾਂਉਦੇ ਹੋਏ ਅਰਦਾਸ ਕੀਤੀ ਕਿ ਜੋ ਬਾਲਕਾਂ ਦੀ ਦਾਤ ਬਖ਼ਸ਼ੀ ਸੀ ਉਹ ਕੌਮ ਤੇ ਪਰਮਾਤਮਾ ਨੂੰ ਸਮਰਪਿਤ ਹੋਈ ਹੈ।ਅੱਜਕਲ ਇੱਥੇ ਗੁਰਦੁਆਰਾ ਗੁਰੂਸਰ ਪੰਜੂਆਣਾ ਸਾਹਿਬ ਸਥਿਤ ਹੈ।
ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਇਹ ਉਹ ਪਵਿੱਤਰ ਅਸਥਾਨ ਹੈ। ਜਿਥੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ , ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੇ ਪਵਿੱਤਰ ਦੇਹਾਂ ਦਾ ਸੰਸਕਾਰ ਕੀਤਾ ਗਿਆ ਸੀ। ਇਹ ਥਾਂ ਜਾਲਮ ਹਕੂਮਤ ਪਾਸੋਂ ਦੀਵਾਨ ਟੋਡਰ ਮੱਲ ਨੇ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਮੁੱਲ ਖਰੀਦੀ ਸੀ। ਅੱਜ ਇਸ ਅਸਥਾਨ ‘ਤੇ ਪਾਲਕੀ ਸਾਹਿਬ ਸ਼ੁਸੋਭਿਤ ਹੈ। ਪੰਜਾਬ ਦੇ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਹੈ ਜਿੱਥੇ ਹੁਣ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਸੁਸ਼ੋਭਿਤ ਹੈ। ਇਹ ਗੁਰੂਘਰ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਇਕ ਕਿਲੋਮੀਟਰ ਦੂਰ ਬਣਿਆ ਹੋਇਆ ਹੈ।
ਜਦੋ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਛੱਡਿਆ ਉਦੋਂ ਸਰਸਾ ਨਦੀ ‘ਤੇ ਗੁਰੂ ਜੀ ਅਤੇ ਪਰਿਵਾਰ ਦਾ ਵਿਛੋੜਾ ਪੈ ਗਿਆ। ਮਾਤਾ ਗੁਜਰ ਕੌਰ ਅਤੇ ਦੋਨੋਂ ਛੋਟੇ ਸਾਹਿਬਜਾਦੇ ਗੰਗੂ ਬ੍ਰਾਹਮਣ ਤੋਂ ਮਿਲੀ ਖਬਰ ਦੇ ਬਾਦ ਮੁਗਲ ਸਰਕਾਰ ਨੇ ਗ੍ਰਿਫਤਾਰ ਕਰ ਲਏ। ਇਸ ਤੋਂ ਬਾਅਦ ਸਰਹਿੰਦ ਦੇ ਨਵਾਬ ਵਜੀਰ ਖਾਂ ਵਲੋਂ ਜਬਰੀ ਇਸਲਾਮ ਧਰਮ ਕਬੂਲ ਕਰਵਾਉਣ ਲਈ ਸਾਹਿਬਜਾਦਿਆਂ ਉੱਤੇ ਦਬਾਅ ਪਾਇਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵੱਖ ਵੱਖ ਤਰ੍ਹਾਂ ਦੇ ਲਾਲਚ ਵੀ ਦਿੱਤੇ ਗਏ ਤਾਂ ਜੋ ਉਹ ਇਸਲਾਮ ਕਬੂਲ ਕਰ ਲੈਣ ਪਰ ਸਾਹਿਬਜਾਦੇ ਆਪਣੇ ਗੁਰੂ ਪਿਤਾ ਦੇ ਸਿਖਾਏ ਨਿਯਮਾਂ ‘ਤੇ ਡੱਟੇ ਰਹੇ ਤੇ ਵਜ਼ੀਰ ਖਾਂ ਦੀ ਈਨ ਨਾ ਮੰਨੀ, ਜਿਸ ਕਾਰਨ ਵਜ਼ੀਰ ਖਾਂ ਦੇ ਕਾਜੀ ਨੇ ਬੱਚਿਆਂ ਨੂੰ ਜ਼ਿੰਦਾ ਦੀਵਾਰ ਵਿਚ ਚਿਣਨ ਦਾ ਫਤਵਾ ਜਾਰੀ ਕਰ ਦਿੱਤਾ। ਦੋਵੇਂ ਸਾਹਿਬਜਾਦੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਾ ਜਾਮ ਪੀ ਗਏ। ਸ਼ਹਾਦਤ ਤੋਂ ਬਾਦ ਮੁਗਲ ਰਾਜ ਦੇ ਡਰ ਕਾਰਨ ਕੋਈ ਵੀ ਇੰਨਾਂ ਪਵਿੱਤਰ ਦੇਹਾਂ ਦੇ ਕੋਲ ਨਹੀਂ ਆਇਆ ਤਾਂ ਗੁਰੂਘਰ ਦਾ ਪ੍ਰੇਮੀ ਦੀਵਾਨ ਟੋਡਰ ਮੱਲ ਇਹਨਾਂ 2 ਮਾਸੂਮ ਜ਼ਿੰਦਾ ਅਤੇ ਮਾਤਾ ਗੁਜਰ ਕੌਰ ਜੀ ਦੀ ਪਾਵਨ ਦੇਹਾਂ ਦੇ ਅੰਤਿਮ ਸਸਕਾਰ ਲਈ ਅੱਗੇ ਆਏ।
ਪਰ ਮੁਗਲ ਰਾਜ ਨੇ ਟੋਡਰ ਮੱਲ ਅੱਗੇ ਇਹ ਸ਼ਰਤ ਰੱਖੀ ਕਿ ਉਸਨੂੰ ਜਿੰਨੀ ਜਗ੍ਹਾ ਸਸਕਾਰ ਲਈ ਚਾਹੀਦੀ ਹੈ, ਉਨੀ ਹੀ ਜਗ੍ਹਾ ‘ਚ ਸੋਨੇ ਦੀ ਮੋਹਰਾਂ ਨੂੰ ਸਿੱਧੀਆਂ ਖੜੀਆਂ ਕਰਕੇ ਉਹ ਥਾਂ ਖਰੀਦ ਸਕਦਾ ਹੈ, ਜਿਸਦੇ ਚਲਦਿਆਂ ਟੋਡਰ ਮੱਲ ਨੇ ਦੇਹਾਂ ਦੇ ਸਸਕਾਰ ਲਈ 78 ਹਜ਼ਾਰ ਸੋਨੇ ਦੀ ਮੋਹਰਾਂ ਨੂੰ ਜ਼ਮੀਨ ਤੇ ਸਿੱਧੀਆਂ ਖੜੀਆਂ ਕਰਕੇ ਇਸ ਜ਼ਮੀਨ ਨੂੰ ਖਰੀਦਿਆ। ਸੋਨੇ ਦੀ ਕੀਮਤ ਮੁਤਾਬਿਕ ਇਸ 4 ਸੁਕੇਅਰ ਮੀਟਰ ਜਗ੍ਹਾ ਦੀ ਕੀਮਤ 2 ਅਰਬ 50 ਕਰੋੜ ਰੁਪਏ ਤੋਂ ਵੀ ਜਿਆਦਾ ਬਣਦੀ ਹੈ। ਇੰਨੀ ਥੋੜੀ ਥਾਂ ਲਈ ਇੰਨੀ ਵੱਡੀ ਰਕਮ ਦੀ ਅਦਾਇਗੀ ਕਰਕੇ ਦੀਵਾਨ ਟੋਡਰ ਮੱਲ੍ਹ ਨੇ ਇਹ ਵੱਡੀ ਸੇਵਾ ਨਿਭਾਈ, ਜਿਸ ਕਾਰਨ ਅੱਜ ਸਿੱਖ ਇਤਿਹਾਸ ਵਿਚ ਦੀਵਾਨ ਟੋਡਰ ਮੱਲ ਦਾ ਨਾਂ ਸੁਨਿਹਰੀ ਅੱਖਰਾਂ ਵਿਚ ਲਿਖਿਆ ਗਿਆ ਹੈ।
Sri Hemkunt Sahib : ਸ੍ਰੀ ਹੇਮਕੁੰਟ ਸਾਹਿਬ ਉਹ ਪਵਿੱਤਰ ਤਪੋਭੂਮੀ ਹੈ ਜਿਥੇ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਆਪਣੇ ਪਿਛਲੇ ਸਰੂਪ ਵਿਚ ਬਹੁਤ ਲੰਮਾ ਸਮਾਂ ਅਕਾਲ ਪੁਰਖ ਵਾਹਿਗੁਰੂ ਦੇ ਸਿਮਰਨ ਵਿਚ ਬਿਤਾਇਆ। ਇਸ ਆਤਮਿਕ ਅਵਸਥਾ ਵਿਚ ਆਪ ਅਤੇ ਅਕਾਲ ਪੁਰਖ ਵਿਚਾਲੇ ਕੋਈ ਭਿੰਨਤਾ ਨਾ ਰਹੀ। ਇਸ ਮਹਾਨ ਤਪੱਸਵੀ ਦੁਸ਼ਟ ਦਮਨ ਨੂੰ ਵਾਹਿਗੁਰੂ ਨੇ ਆਗਿਆ ਕੀਤੀ ਕਿ ਤੁਸੀਂ ਨਵੀਂ ਜੀਵਨ ਯਾਤਰਾ ਵਿਚ ਸੰਸਾਰ ‘ਤੇ ਜਾ ਕੇ ਧਰਮ ਦਾ ਪਸਾਰਾ ਕਰੋ। ਅਧਰਮੀਆਂ ਤੇ ਜ਼ਾਲਮਾਂ ਦੇ ਅਤਿਆਚਾਰਾਂ ਨੂੰ ਠੱਲ੍ਹ ਪਾਓ। ਇਸ ‘ਹੁਕਮ’ ਦੀ ਪਾਲਣਾ ਕਰਦਿਆਂ ਦੁਸ਼ਟ-ਦਮਨ ਨੇ ਹੇਮਕੁੰਟ ਤੋਂ ਆ ਕੇ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਜੀ ਦੀ ਕੁੱਖ ਤੋਂ ਪਟਨਾ ਸਾਹਿਬ ਵਿਚ ਜਨਮ ਲਿਆ। ਗੁਰੂ ਗੋਬਿੰਦ ਸਿੰਘ ਜੀ ਨੇ ਆਪਣੀ ਸਵੈ-ਜੀਵਨੀ ‘ਬਚਿੱਤਰ ਨਾਟਕ’ ਵਿਚ ਆਪਣੀ ਵਰਤਮਾਨ ਜੀਵਨ ਯਾਤਰਾ ਤੇ ਪਿਛਲੇ ਸਰੂਪ ਦੇ ਸਮਾਚਾਰ ਆਪ ਵਰਨਣ ਕੀਤੇ ਹਨ ਜਿਨ੍ਹਾਂ ਤੋਂ ਆਪ ਦੇ ਇਸ ਤਪ ਅਸਥਾਨ ਦਾ ਸੰਸਾਰ ਨੂੰ ਗਿਆਨ ਹੋਇਆ।
‘ਬਚਿੱਤਰ ਨਾਟਕ’ ਵਿਚ ਗੁਰੂ ਗੋਬਿੰਦ ਸਿੰਘ ਜੀ ਆਪ ਆਪਣੀ ਜੀਵਨ ਕਥਾ ਬਿਆਨ ਕਰਦਿਆਂ ਲਿਖਦੇ ਹਨ ਕਿ ਜਿਥੇ ਹੇਮਕੁੰਟ ਪਰਬਤ ਹੈ ਉਥੇ ਹੀ ਸਪਤ ਸ੍ਰਿੰਗ ਨਾਮ ਦਾ ਪਹਾੜ ਹੈ ਅਰਥਾਤ ਸੱਤ ਪਹਾੜੀਆਂ ਵਿਚਾਲੇ ਘਿਰਿਆ ਹੋਇਆ ਹਿਮਾਲਯ ਦੀ ਧਾਰ ਵਿਚ ਬਦਰੀ ਨਰਾਇਣ ਦੇ ਕੋਲ, ਇਸ ਪਹਾੜ ਦਾ ਨਾਮ ਹੁਣ ਵੀ ਸਪਤ ਸ੍ਰਿੰਗ ਹੈ। ਇਥੇ ਹੀ ਪਾਂਡਵ ਰਾਜੇ ਨੇ ਯੋਗ ਕਮਾਇਆ ਸੀ। ਇਸ ਅਸਥਾਨ ‘ਤੇ ਗੁਰੂ ਜੀ ਨੇ ਅਕਾਲ ਪੁਰਖ ਦੀ ਤਪੱਸਿਆ ਤੇ ਸਾਧਨਾ ਕੀਤੀ ਸੀ। ਜਦੋਂ ਗੁਰੂ ਗੋਬਿੰਦ ਸਿੰਘ ਤੇ ਅਕਾਲ ਪੁਰਖ ਦੋ ਤੋਂ ਇਕ ਰੂਪ ਹੋ ਗਏ ਤਾਂ ਪ੍ਰਭੂ ਨੇ ਪ੍ਰਸੰਨ ਹੋ ਕੇ ਆਗਿਆ ਕੀਤੀ ਤਾਂ ਗੁਰੂ ਗੋਬਿੰਦ ਸਿੰਘ ਨੇ ਕਲਯੁਗ ਵਿਚ ਜਨਮ ਲਿਆ। ਗੁਰੂ ਜੀ ਲਿਖਦੇ ਹਨ ਕਿ ਮੇਰੀ ਪ੍ਰਭੂ ਦੇ ਚਰਨਾਂ ਵਿਚ ਬਿਰਤੀ ਏਨੀ ਜੁੜ ਗਈ ਸੀ ਕਿ ਸੰਸਾਰ ਯਾਤਰਾਂ ਤੇ ਆਉਣ ਨੂੰ ਜੀਅ ਨਹੀਂ ਸੀ ਕਰਦਾ। ਪ੍ਰਭੂ ਨੇ ਮੈਨੂੰ ਸਮਝਾਇਆ ਤੇ ਫਿਰ ਇਸ ਸੰਸਾਰ ਯਾਤਰਾ ਲਈ ਨਿਸਚਿਤ ਕਾਰਜ ਦੇ ਕੇ ਭੇਜਿਆ। ਕਲਗੀਧਰ ਪਾਤਸ਼ਾਹ ਦੀ ਜਗਤ ਫੇਰੀ ‘ਤੇ ਉਨ੍ਹਾਂ ਦੇ ਸਿੱਖਾਂ ਨੇ ਅਠਾਰਵੀਂ ਸਦੀ ਵਿਚ ਵਧੇਰੇ ਜੱਦੋ-ਜਹਿਦ ਵਿਚ ਰੁੱਝੇ ਹੋਣ ਕਾਰਨ ਕਿਸੇ ਨੂੰ ਇਸ ਤਪੋ ਭੂਮੀ ਦੇ ਦਰਸ਼ਨ ਕਰਨ ਤੇ ਨਿਸ਼ਾਨ ਕਾਇਮ ਕਰਨ ਦਾ ਫੁਰਨਾ ਨਾ ਫੁਰਿਆ। ਮਹਾਰਾਜਾ ਰਣਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰਾਜ ਸਥਾਪਤ ਹੋਇਆ ਤਾਂ ਕਈ ਸਿੱਖ ਰਿਆਸਤਾਂ ਬਣ ਗਈਆਂ ਤੇ ਇਸ ਤਪੋ ਭੂਮੀ ਦੀ ਖੋਜ ਤੇ ਯਾਤਰਾ ਦਾ ਸਿਲਸਿਲਾ ਸ਼ੁਰੂ ਹੋਇਆ।
ਸਭ ਤੋਂ ਪਹਿਲਾਂ ਭਾਈ ਸੰਤੋਖ ਸਿੰਘ ਜੀ ਨੇ ਸੂਰਜ ਪ੍ਰਕਾਸ਼ ਗ੍ਰੰਥ ਵਿਚੋਂ ਇਸ ਤਪੋ ਭੂਮੀ ਦਾ ਵਿਸਥਾਰ ਨਾਲ ਵਰਨਣ ਕੀਤਾ ਤੇ ਹੇਮਕੁੰਟ ਸਪਤ ਸ੍ਰਿੰਗ ਦੀ ਯਾਤਰਾ ਕਰਕੇ ਇਸ ਤਪੋ ਭੂਮੀ ਦਾ ਵਿਸਥਾਰ-ਪੂਰਵਕ ਵਰਨਣ ਸਭ ਤੋਂ ਪਹਿਲਾਂ ਪੰਡਤ ਤਾਰਾ ਸਿੰਘ ਨਰੋਤਮ ਨੇ ਆਪਣੀ ਰਚਨਾ ‘ਗੁਰ ਤੀਰਥ ਸੰਗ੍ਰਿਹ’ ਵਿਚ ਕੀਤਾ। ਉਨ੍ਹਾਂ ਨੇ ਬਚਿੱਤਰ ਨਾਟਕ ਦੀਆਂ ਮੁਢਲੀਆਂ ਤੁਕਾਂ ਦੇ ਆਧਾਰ ‘ਤੇ ਇਸ ਅਸਥਾਨ ਦੀ ਖੋਜ ਸ਼ੁਰੂ ਕੀਤੀ। ਫਿਰ ਉਨ੍ਹਾਂ ਮਹਾਨ ਭਾਰਤੀ ਗ੍ਰੰਥਾਂ ਵਿਚੋਂ ਪਾਂਡੂ ਰਾਜੇ ਨੇ ਤਪ ਦੀ ਵਿੱਥਿਆ ਤੇ ਪਾਂਡੂਕੇਸ਼ਵਰ ਸਥਾਨ ਬਾਰੇ ਜਾਣਕਾਰੀ ਲੈ ਕੇ ਆਪ ਹੇਮਕੁੰਟ ਸਪਤ ਸ੍ਰਿੰਗ ਦੇ ਉਸ ਸਥਾਨ ‘ਤੇ ਪਹੁੰਚੇ ਜਿਥੇ ਦੁਸ਼ਟ-ਦਮਨ ਨੇ ਤਪ ਕੀਤਾ ਸੀ। ਹੇਮਕੁੰਟ ਸੱਤ ਪਹਾੜੀਆਂ ਦੀ ਤਪੋ ਭੂਮੀ ‘ਤੇ ਦੁਸ਼ਟ-ਦਮਨ ਦੀ ਯਾਦਗਾਰ ਤੇ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਪਹਿਲੇ ਵਿਅਕਤੀ ਸੰਤ ਸੋਹਣ ਸਿੰਘ ਟੇਹਰੀਵਾਲੇ ਪਹਿਲੀ ਵਾਰ 1932 ਵਿਚ ਇਸ ਤਪੋ ਸਥਾਨ ਉੱਪਰ ਪਹੁੰਚੇ ਅਤੇ ਹਰ ਸਾਲ ਇਸ ਯਾਤਰਾ ‘ਤੇ ਆਉਣ ਲੱਗੇ। ਆਪ ਜੀ ਨੇ ਨਿਸ਼ਾਨ ਸਾਹਿਬ ਲਾਉਣ ਤੇ ਯਾਦਗਾਰ ਸਥਾਪਤ ਕਰਨ ਦਾ ਯਤਨ ਆਰੰਭਿਆ। ਸੰਤ ਸੋਹਣ ਸਿੰਘ ਦਾ ਮੇਲ ਸੰਨ 1935 ਵਿਚ ਭਾਈ ਵੀਰ ਸਿੰਘ ਜੀ ਨਾਲ ਹੋਇਆ ਤਾਂ ਆਪ ਨੇ ਹੇਮਕੁੰਟ ਸਪਤ ਸ੍ਰਿੰਗ ਦੀ ਕੀਤੀ ਯਾਤਰਾ ਅਤੇ ਗੁਰਦੁਆਰਾ ਸਾਹਿਬ ਸਥਾਪਤ ਕਰਨ ਤੇ ਨਿਸ਼ਾਨ ਸਾਹਿਬ ਲਾਉਣ ਦੀ ਇੱਛਾ ਪ੍ਰਗਟ ਕੀਤੀ। ਭਾਈ ਵੀਰ ਸਿੰਘ ਨੇ ਭਾਰੀ ਉਤਸ਼ਾਹ ਵਿਖਾਇਆ ਅਤੇ ਹਰ ਤਰ੍ਹਾਂ ਦੀ ਮਦਦ ਕੀਤੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬੀੜ, ਰੁਮਾਲੇ, ਮੰਜੀ ਸਾਹਿਬ ਅਤੇ ਗੁਰਦੁਆਰੇ ਦਾ ਜ਼ਰੂਰੀ ਸਮਾਨ, ਵਿਛਾਈਆਂ, ਬਰਤਨ, ਕੁਝ ਪੁਸਤਕਾਂ ਤੇ ਇਕ ਤੰਬੂ ਆਦਿ ਲੈ ਕੇ ਦਿੱਤਾ ਤਾਂ ਕਿ ਗੁਰਦੁਆਰੇ ਦੀ ਉਸਾਰੀ ਸ਼ੁਰੂ ਕਰਨ ਤੋਂ ਪਹਿਲਾਂ ਉਥੇ ਰਹਿਣ ਤੇ ਪਾਠ ਕਰਨ ਦਾ ਕੰਮ ਜਾਰੀ ਹੋ ਸਕੇ। ਇਸ ਤਰ੍ਹਾਂ ਇਸ ਅਸਥਾਨ ਉਪਰ ਯਾਦਗਾਰ ਉਸਾਰਨ ਦਾ ਮੁੱਢ ਬੱਝ ਗਿਆ।
Hemkund Sahib is a pilgrimage site in Chamoli district, Uttarakhand, India. With a setting of a glacial lake surrounded by seven mountain peaks and each peak is adorned by a Nishan Sahib on its cliff, it is located in the Himalaya Mountains at an elevation of 4632 meters (15,200 ft) as per the Survey of India. It is accessible only by foot from Gobindghat on the Rishikesh-Badrinath highway
Gurudwara Hemkunt Sahib is an important pilgrimage destination for Sikhs. Gurudwara Hemkunt Sahib is the breathtaking Lokpal lake located at an altitude of 4329 m from the sea level. The picturesque natural settings make this hill region an amazing place for rejuvenating vacations. One can reach this majestic lake through a challenging but interesting and enjoyable trek from Gobind Dham (Ghangaria).
Gurudwara Hemkunt Sahib has a cool climate in most part of the year and the best time to visit is from May to October.
Summers (May to October) have a pleasant cool weather with maximum temperature reaches to nearly 25°C. It is a good season for viewing the panoramic beauty.
Winters (November to May) are snow covered and difficult to visit the outdoor attractions. Minimum temperature can go well down with average minimum about -4 °C.
June to October is pleasant and ideal for the pilgrimage and also for the visit of the national park. August and September are eye catching months with blooming flowers. December to May is snow bound and road blocks prevent the tourist from visiting the outdoors.
Our organization is committed to supporting education by providing scholarships, mentorship, and resources to students from low-income backgrounds. We believe that education is the key to breaking the cycle of poverty and creating a brighter future for all. Through our partnerships with schools and community organizations, we work to ensure that every student has the opportunity to achieve their full potential. Join us in our mission to make education accessible to all!
Your donation can make a difference in the lives of students in need. Help us support education and create a better future for our communities.
Copyright © 2025 SawaLakh - All Rights Reserved.
ਆਪ ਸਭ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਇਸ ਸੇਵਾ ਲਈ ਦਸਵੰਧ ਦੇ ਕੇ ਆਪਣੀ ਕਿਰਤ ਕਮਾਈ ਨੂੰ ਸਫਲ ਬਣਾਓ।
ਦਾਨ ਕਰਨ ਲਈ ਦਾਨ ਬਟਨ ਤੇ ਕਲਿੱਕ ਕਰੋ